JALANDHAR WEATHER

ਕਾਂਗਰਸ ਪ੍ਰਧਾਨ ਦੇ ਘਰ ਹੋਈ ਪਾਰਟੀ ਦੇ ਉੱਚ ਆਗੂਆਂ ਦੀ ਮੀਟਿੰਗ

ਨਵੀਂ ਦਿੱਲੀ, 17 ਜੂਨ -ਕਾਂਗਰਸ ਦੀ ਸਿਖ਼ਰਲੀ ਲੀਡਰਸ਼ਿਪ ਨੇ ਅੱਜ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੀ ਰਿਹਾਇਸ਼ ’ਤੇ ਇਹ ਫ਼ੈਸਲਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਕਿ ਕੀ ਰਾਹੁਲ ਗਾਂਧੀ ਨੂੰ ਆਪਣੀ ਵਾਇਨਾਡ ਸੀਟ ਛੱਡਣੀ ਚਾਹੀਦੀ ਹੈ ਜਾਂ ਰਾਏਬਰੇਲੀ। ਸੂਤਰਾਂ ਨੇ ਦੱਸਿਆ ਕਿ ਬੈਠਕ ’ਚ ਇਸ ਗੱਲ ’ਤੇ ਵੀ ਚਰਚਾ ਕੀਤੀ ਗਈ ਕਿ ਕੀ ਰਾਹੁਲ ਗਾਂਧੀ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣਗੇ। ਵਿਚਾਰ-ਵਟਾਂਦਰੇ ਦੌਰਾਨ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਮੌਜੂਦ ਸਨ। ਰਾਹੁਲ ਗਾਂਧੀ ਨੇ ਵਾਇਨਾਡ ਅਤੇ ਰਾਏਬਰੇਲੀ ਦੋਵੇਂ ਲੋਕ ਸਭਾ ਹਲਕਿਆਂ ਤੋਂ ਜਿੱਤ ਪ੍ਰਾਪਤ ਕੀਤੀ ਸੀ ਅਤੇ 4 ਜੂਨ ਨੂੰ ਆਏ ਲੋਕ ਸਭਾ ਨਤੀਜਿਆਂ ਦੇ 14 ਦਿਨਾਂ ਦੇ ਅੰਦਰ ਉਨ੍ਹਾਂ ਨੂੰ ਇਕ ਸੀਟ ਖ਼ਾਲੀ ਕੀਤੀ ਜਾਣੀ ਸੀ। ਅਜਿਹੇ ਸੰਕੇਤ ਹਨ ਕਿ ਪ੍ਰਿਅੰਕਾ ਗਾਂਧੀ ਉਪ ਚੋਣ ਵਿਚ ਰਾਹੁਲ ਗਾਂਧੀ ਵਲੋਂ ਖਾਲੀ ਕੀਤੀ ਸੀਟ ਤੋਂ ਚੋਣ ਲੜ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ