JALANDHAR WEATHER

ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘਟਾਈਆਂ, ਕਾਂਗਰਸ ਨੇ ਕੀਤੀ ਮਹਿੰਗਾਈ - ਹਰਦੀਪ ਪੁਰੀ

ਨਵੀਂ ਦਿੱਲੀ, 17 ਜੂਨ (ਏਜੰਸੀ) - ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾਉਣ ਦੇ ਰਾਜ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਕੇਂਦਰ 'ਤੇ ਨਿਸ਼ਾਨਾ ਸਾਧਣ ਵਾਲੇ ਕਰਨਾਟਕ ਦੇ ਕਾਂਗਰਸੀ ਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕਾਂਗਰਸ ਨੇ ਮਹਿੰਗਾਈ ਘਟਾਉਣ ਦੀ ਗੱਲ ਕੀਤੀ ਸੀ ਪਰ ਉਨ੍ਹਾਂ ਦੀਆਂ ਕਾਰਵਾਈਆਂ ਕਾਰਨ ਯੂ.ਪੀ.ਏ. ਸਰਕਾਰ ਦੌਰਾਨ ਕੀਮਤਾਂ 'ਚ ਵਾਧਾ ਹੋਇਆ ਸੀ। ਹਰਦੀਪ ਪੁਰੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੇਂਦਰ ਵਲੋਂ ਚੁੱਕੇ ਗਏ ਉਪਰਾਲਿਆਂ ਬਾਰੇ ਚਾਨਣਾ ਪਾਇਆ ਅਤੇ ਅੰਕੜਿਆਂ ਦਾ ਹਵਾਲਾ ਦਿੱਤਾ ਕਿ ਭਾਜਪਾ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵੱਧ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਐਕਸਾਈਜ਼ ਡਿਊਟੀ ਘਟਾਉਣ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਸ਼ਾਸਤ ਰਾਜਾਂ ਨੇ ਵੀ ਵੈਟ ਘਟਾ ਦਿੱਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ