JALANDHAR WEATHER

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ੇ ਨੂੰ ਤਬਾਹ ਕਰਕੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਅਤੇ ਨਸ਼ਿਆਂ ਦੀ ਤਸਕਰੀ ਵਿਰੋਧੀ ਦਿਵਸ ਮਨਾਇਆ

 

ਜਲੰਧਰ, 26 ਜੂਨ(ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਤਸਕਰੀ ਵਿਰੋਧੀ ਦਿਵਸ ਮਨਾਉਂਦਿਆਂ ਸਮੱਗਲਰਾਂ ਕੋਲੋਂ ਭਾਰੀ ਮਾਤਰਾ ਵਿਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ਼ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬੀੜ, ਨਕੋਦਰ, ਜਲੰਧਰ ਵਿਖੇ ਨਸ਼ੀਲੇ ਪਦਾਰਥਾਂ ਦੀ ਜਾਇਦਾਦ ਨੂੰ ਨਸ਼ਟ ਕੀਤਾ ਗਿਆ ਅਤੇ ਇਸ ਵਿਚ 11 ਮਾਮਲਿਆਂ ਵਿਚ ਜ਼ਬਤ ਕੀਤੀ ਗਈ 933 ਗ੍ਰਾਮ ਹੈਰੋਇਨ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 52 ਏ ਤਹਿਤ ਕੇਸ ਜਾਇਦਾਦ ਨੂੰ ਡਰੱਗ ਨਿਪਟਾਰਾ ਕਮੇਟੀ ਨਸ਼ਟ ਕਰ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਨਸ਼ਾ ਨਿਪਟਾਰਾ ਕਮੇਟੀ ਨੇ ਸ਼ਹਿਰ ਵਿਚ ਨਸ਼ਿਆਂ ਦਾ ਖਾਤਮਾ ਕਰਕੇ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦਾ ਅਹਿਦ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ