JALANDHAR WEATHER

ਫਾਇਨਾਂਸ ਕੰਪਨੀ ਦੇ ਕਰਮਚਾਰੀ ਤੋਂ ਲੁਟੇਰਿਆਂ ਨੇ ਕੀਤੀ ਖੋਹ

ਜ਼ੀਰਾ/ਮੱਖੂ, 26 ਜੂਨ (ਪ੍ਰਤਾਪ ਸਿੰਘ ਹੀਰਾ, ਕੁਲਵਿੰਦਰ ਸਿੰਘ ਸੰਧੂ)-ਜ਼ੀਰਾ ਨੇੜਲੇ ਪਿੰਡ ਬਹਿਕ ਫੱਤੂ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਵਿਅਕਤੀ ਤੋਂ ਇਕ ਲੱਖ 20 ਹਜ਼ਾਰ ਰੁਪਏ ਖੋਹ ਕੇ ਭੱਜਣ ਦਾ ਸਮਾਚਾਰ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਪੀੜਤ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਭਾਰਤ ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਹੈ, ਜਦੋਂ ਉਹ ਪਿੰਡ ਬਹਿਕ ਫੱਤੂ ਤੋਂ ਪਿੰਡ ਝਾਮਕੇ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਮੋਟਰਸਾਈਕਲ ’ਤੇ ਸਵਾਰ ਲੁਟੇਰਿਆਂ ਵਲੋਂ ਉਸ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਦਾ ਬੈਗ ਖੋਹ ਲਿਆ ਗਿਆ ਤੇ ਭੱਜ ਗਏ, ਜਿਸ ਵਿਚ ਕੰਪਨੀ ਦੇ 1 ਲੱਖ 20 ਹਜ਼ਾਰ ਰੁਪਏ ਨਕਦ, ਇਕ ਟੈਬ ਅਤੇ ਉਸ ਦਾ ਮੋਬਾਇਲ ਸੀ। ਇਹ ਘਟਨਾ ਰੋਡ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ