JALANDHAR WEATHER

ਅਰਵਿੰਦ ਕੇਜਰੀਵਾਲ ਨੂੰ ਅੱਜ ਕੀਤਾ ਜਾਵੇਗਾ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼

ਨਵੀਂ ਦਿੱਲੀ, 29 ਜੂਨ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਅੱਜ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ੀ ਹੋਵੇਗੀ। ਕੇਜਰੀਵਾਲ ਦਾ ਸੀ.ਬੀ.ਆਈ. ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀ.ਬੀ.ਆਈ. ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ