JALANDHAR WEATHER

ਤਾਮਿਲਨਾਡੂ: ਮੁੱਖ ਮੰਤਰੀ ਸਟਾਲਿਨ ਨੇ ਪ੍ਰਧਾਨ ਮੰਤਰੀ ਨੂੰ ਸੂਬੇ ’ਚ ਨੀਟ ਪ੍ਰੀਖਿਆ ਖ਼ਤਮ ਕਰਨ ਲਈ ਲਿਖਿਆ ਪੱਤਰ

ਚੇਨੱਈ, 29 ਜੂਨ-ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅੱਠ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੈਡੀਕਲ ਕਾਲਜਾਂ ਵਿਚ ਦਾਖ਼ਲੇ ਲਈ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਤੋਂ ਸੂਬੇ ਨੂੰ ਛੋਟ ਦਿੱਤੀ ਜਾਵੇ ਅਤੇ ਪੇਸ਼ੇਵਰ ਕੋਰਸਾਂ ਲਈ ਚੋਣ ਪ੍ਰਕਿਰਿਆ ਸਿਰਫ਼ 12ਵੀਂ ਜਮਾਤ ਦੇ ਅੰਕਾਂ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਇਸ ਲਈ ਵੱਖਰੀ ਪ੍ਰਵੇਸ਼ ਪ੍ਰੀਖਿਆ ਨਹੀਂ ਕਰਵਾਈ ਜਾਣੀ ਚਾਹੀਦੀ ਕਿਉਂਕਿ ਇਸ ਨਾਲ ਵਿਦਿਆਰਥੀਆਂ ਨੂੰ ਜ਼ਿਆਦਾ ਤਣਾਅ ਹੁੰਦਾ ਹੈ। ਸਟਾਲਿਨ ਨੇ ਆਪਣੇ ਪੱਤਰ ’ਚ ਕਿਹਾ ਕਿ ਅਸੀਂ ਤਾਮਿਲਨਾਡੂ ’ਚ ਨੀਟ ਪ੍ਰੀਖਿਆ ਨਾ ਕਰਵਾਉਣ ਅਤੇ 12ਵੀਂ ਜਮਾਤ ਦੇ ਅੰਕਾਂ ਦੇ ਆਧਾਰ ’ਤੇ ਮੈਡੀਕਲ ਕਾਲਜਾਂ ’ਚ ਦਾਖ਼ਲਾ ਦੇਣ ਲਈ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਬਿੱਲ ਪਾਸ ਕੀਤਾ ਸੀ। ਇਸ ਨੂੰ ਰਾਸ਼ਟਰਪਤੀ ਕੋਲ ਭੇਜਿਆ ਗਿਆ ਹੈ, ਪਰ ਉਨ੍ਹਾਂ ਨੇ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦਿੱਲੀ, ਹਿਮਾਚਲ ਪ੍ਰਦੇਸ਼, ਝਾਰਖ਼ੰਡ, ਕਰਨਾਟਕ, ਕੇਰਲ, ਪੰਜਾਬ, ਤੇਲੰਗਾਨਾ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਨੂੰ ਆਪਣੀ ਆਪਣੀ ਵਿਧਾਨ ਸਭਾਵਾਂ ਵਿਚ ਨੀਟ ਪ੍ਰੀਖਿਆ ਨੂੰ ਖ਼ਤਮ ਕਰਨ ਲਈ ਇਸ ਤਰ੍ਹਾਂ ਦਾ ਪ੍ਰਸਤਾਵ ਪੇਸ਼ ਕਰਨ ’ਤੇ ਵਿਚਾਰ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ