ਅੱਜ ਹੋਵੇਗੀ ਜਨਤਾ ਦਲ (ਯੂ) ਦੀ ਮੀਟਿੰਗ, ਨਿਤੀਸ਼ ਕੁਮਾਰ ਕਰਨਗੇ ਪ੍ਰਧਾਨਗੀ
![](/cmsimages/20240629/4559779__a.jpg)
ਨਵੀਂ ਦਿੱਲੀ, 29 ਜੂਨ- ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਅੱਜ ਦਿੱਲੀ ਵਿਖੇ ਕੀਤੀ ਜਾਵੇਗੀ। ਮੁੱਖ ਮੰਤਰੀ ਨਿਤੀਸ਼ ਕੁਮਾਰ ਇਸ ਦੀ ਪ੍ਰਧਾਨਗੀ ਕਰਨਗੇ। ਉਹ ਬੀਤੇ ਦਿਨ ਦਿੱਲੀ ਪੁੱਜ ਗਏ ਸਨ। ਬੈਠਕ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਦੌਰਾਨ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।