JALANDHAR WEATHER

ਲੱਦਾਖ ਹਾਦਸੇ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ

ਨਵੀਂ ਦਿੱਲੀ, 29 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਲੱਦਾਖ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਲੱਦਾਖ ਵਿਚ ਇਕ ਨਦੀ ਪਾਰ ਕਰਦੇ ਸਮੇਂ ਇਕ ਮੰਦਭਾਗੀ ਦੁਰਘਟਨਾ ਵਿਚ ਸਾਡੇ 5 ਬਹਾਦਰ ਭਾਰਤੀ ਫ਼ੌਜ ਦੇ ਜਵਾਨਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ ਅਤੇ ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਰਾਸ਼ਟਰ ਦ੍ਰਿੜਤਾ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ