JALANDHAR WEATHER

ਹੁਣ ਸਜ਼ਾ ਨਹੀਂ, ਮਿਲੇਗਾ ਇਨਸਾਫ਼- ਅਮਿਤ ਸ਼ਾਹ

ਨਵੀਂ ਦਿੱਲੀ, 1 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲਾਗੂ ਹੋਏ ਤਿੰਨ ਨਵੇਂ ਕਾਨੂੰਨਾਂ ਨੂੰ ਲੈ ਕੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਹੁਣ ਸਜ਼ਾ ਨਹੀਂ ਬਲਕਿ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ 75 ਸਾਲਾਂ ਬਾਅਦ ਕਾਨੂੰਨਾਂ ’ਤੇ ਵਿਚਾਰ ਕੀਤਾ ਗਿਆ ਅਤੇ ਅੱਜ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨ ਖ਼ਤਮ ਹੋ ਗਏ ਹਨ ਤੇ ਇਹ ਭਾਰਤ ਦੀ ਸੰਸਦ ਦੇ ਬਣਾਏ ਗਏ ਕਾਨੂੰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਨਾਬਾਲਿਗ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਸੰਬੰਧਿਤ ਅਪਰਾਧਾਂ ਲਈ ਇਨ੍ਹਾਂ ਕਾਨੂੰਨਾਂ ਵਿਚ ਸਖ਼ਤ ਸਜ਼ਾਵਾਂ ਰੱਖੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ