JALANDHAR WEATHER

ਸੰਵਿਧਾਨ ’ਤੇ ਹੋ ਰਹੇ ਹਨ ਲਗਾਤਾਰ ਹਮਲੇ- ਰਾਹੁਲ ਗਾਂਧੀ

ਨਵੀਂ ਦਿੱਲੀ, 1 ਜੁਲਾਈ- ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਭਗਵਾਨ ਸ਼ਿਵ ਦੀ ਫੋਟੋ ਦਿਖਾਈ ਗਈ, ਇਸ ’ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਿਯਮਾਂ ਅਨੁਸਾਰ ਸਦਨ ਵਿਚ ਅਜਿਹਾ ਨਹੀਂ ਕੀਤਾ ਜਾ ਸਕਦਾ, ਇਸ ’ਤੇ ਰਾਹੁਲ ਗਾਂਧੀ ਨੇ ਕਿਹਾ ਕਿ ਸ਼ਿਵ ਜੀ ਸਾਡੀ ਪ੍ਰੇਰਨਾ ਦੇ ਸਰੋਤ ਹਨ ਅਤੇ ਇਸ ਨਾਲ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਮੈਂ ਸੱਚਾਈ ਦੇ ਨਾਲ ਖੜ੍ਹਾ ਹਾਂ। ਇਸ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਮੇਰੇ ਕੋਲੋਂ ਮੇਰਾ ਘਰ ਲੈ ਲਿਆ ਗਿਆ ਅਤੇ 55 ਘੰਟੇ ਤੱਕ ਮੇਰੇ ਤੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਸੰਵਿਧਾਨ ਦੀ ਹਮੇਸ਼ਾ ਰੱਖਿਆ ਕੀਤੀ ਹੈ। ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ‘ਇੰਡੀਆ’ ਗਠਜੋੜ ਦੇ ਨੇਤਾਵਾਂ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ