ਹਾਥਰਸ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ ਮੁਆਵਜ਼ਾ - ਯੋਗੀ ਆਦਿਤਿਆਨਾਥ
ਨਵੀਂ ਦਿੱਲੀ, 3 ਜੁਲਾਈ-ਹਾਥਰਸ ਭਗਦੜ ਦੀ ਘਟਨਾ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੇ ਵਿੱਤੀ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ। ਇਸ ਘਟਨਾ ਦਾ ਸ਼ਿਕਾਰ ਹੋਏ ਮਾਸੂਮ ਲੋਕਾਂ ਦੇ ਨਾਬਾਲਗ ਬੱਚੇ, ਜੋ ਸਕੂਲੀ ਵਿਦਿਆਰਥੀ ਹਨ, ਨੂੰ ਉੱਤਰ ਪ੍ਰਦੇਸ਼ ਅਧੀਨ ਉਨ੍ਹਾਂ ਦੀ ਪੜ੍ਹਾਈ ਵਿਚ ਸਹੂਲਤ ਦਿੱਤੀ ਜਾਵੇਗੀ। ਪ੍ਰਦੇਸ਼ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਤਹਿਤ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾ ਰਹੀ ਹੈ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ ਰੁਪਏ ਦਿੱਤੇ ਜਾਣਗੇ।