ਡਾ. ਅਮਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
![](/cmsimages/20240705/4565284__psd watermark (1)-recovered-recovered.jpg)
ਅੰਮ੍ਰਿਤਸਰ, 5 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਚੋਣ ਜਿੱਤਣ ਮਗਰੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਨੇ ਡਾ. ਅਮਰ ਸਿੰਘ ਨੂੰ ਸਨਮਾਨਿਤ ਕੀਤਾ।