JALANDHAR WEATHER

ਮਾਸਕੋ ਵਿਚ ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ, ਗਾਰਡ ਆਫ਼ ਆਨਰ ਦਿੱਤਾ ਗਿਆ

ਮਾਸਕੋ [ਰੂਸ], 8 ਜੁਲਾਈ (ਏਐਨਆਈ): ਰੂਸ ਦੇ ਮਾਸਕੋ ਪਹੁੰਚਣ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ।ਮਾਂਤੁਰੋਵ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਹੱਥ ਮਿਲਾਇਆ ਅਤੇ ਇਕ ਦੂਜੇ ਦਾ ਸਵਾਗਤ ਕੀਤਾ। ਰੂਸ 'ਚ ਭਾਰਤ ਦੇ ਰਾਜਦੂਤ ਵਿਨੈ ਕੁਮਾਰ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਮੌਜੂਦ ਸਨ।ਭਾਰਤੀ ਭਾਈਚਾਰਾ ਉਸ ਹੋਟਲ ਦੇ ਬਾਹਰ ਇਕੱਠਾ ਹੋ ਗਿਆ, ਜਿੱਥੇ ਪ੍ਰਧਾਨ ਮੰਤਰੀ ਮੋਦੀ ਪਹੁੰਚਣ ਵਾਲੇ ਹਨ। ਹੋਟਲ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਭਾਰਤੀ ਪ੍ਰਵਾਸੀ ਵੀ ਢੋਲ ਵਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ