JALANDHAR WEATHER

ਕਠੂਆ 'ਚ ਅੱਤਵਾਦੀ ਹਮਲਾ, ਫੌਜ ਦੇ 5 ਜਵਾਨ ਸ਼ਹੀਦ

ਕਠੂਆ (ਜੰਮੂ-ਕਸ਼ਮੀਰ), 8 ਜੁਲਾਈ - ਕਠੂਆ ਦੇ ਮਛੇੜੀ ਇਲਾਕੇ 'ਚ ਹੋਏ ਅੱਤਵਾਦੀ ਹਮਲੇ 'ਚ ਭਾਰਤੀ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਦਿੰਦੇ ਹੋਏ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਠੂਆ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮ ਅਜੇ ਵੀ ਜਾਰੀ ਹੈ।  ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕਵਿੰਦਰ ਗੁਪਤਾ ਨੇ ਕਿਹਾ ਕਿ ਅੱਤਵਾਦੀਆਂ ਨੇ ਇਕ ਵਾਰ ਫਿਰ ਘਿਨੌਣਾ ਹਮਲਾ ਕੀਤਾ ਹੈ। ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿਚ ਸ਼ਾਂਤੀ ਲਿਆਉਣ ਲਈ ਵੱਡੇ ਯਤਨ ਕੀਤੇ ਹਨ । ਦੁਖੀ ਹਾਂ ਪਰ ਇਨ੍ਹਾਂ ਕਾਇਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਾਕਿਸਤਾਨ ਜਾਣਦਾ ਹੈ ਕਿ ਉਹ ਸਿੱਧੀ ਲੜਾਈ ਨਹੀਂ ਜਿੱਤ ਸਕਦਾ, ਇਸ ਲਈ ਉਹ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ