JALANDHAR WEATHER

ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ-ਨਰਿੰਦਰ ਅਜਨੋਹਾ

ਕੋਟਫ਼ਤੂਹੀ, 5 ਸਤੰਬਰ (ਅਵਤਾਰ ਸਿੰਘ ਅਟਵਾਲ)-ਇਕ ਪਾਸੇ ਪੰਜਾਬ ਸਰਕਾਰ ਅਧਿਆਪਕ ਦਿਵਸ ਉਤੇ ਅਧਿਆਪਕਾਂ ਦੇ ਸਨਮਾਨ ਲਈ ਪ੍ਰੋਗਰਾਮ ਕਰਦੀ ਹੈ ਅਤੇ ਦੂਸਰੇ ਪਾਸੇ ਆਪਣਾ ਹੱਕ ਮੰਗ ਰਹੇ ਅਧਿਆਪਕਾਂ ਉੱਪਰ ਲਾਠੀਚਾਰਜ ਕਰਦੀ ਹੈ। ਇਸ ਦੀ ਤਾਜ਼ਾ ਮਿਸਾਲ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਉੱਪਰ ਕੀਤਾ ਗਿਆ ਲਾਠੀਚਾਰਜ ਹੈ। ਵੱਖ-ਵੱਖ ਜਥੇਬੰਦੀਆਂ ਵਾਂਗ ਕੰਪਿਊਟਰ ਅਧਿਆਪਕ ਵੀ ਆਪਣੇ-ਆਪ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਤੌਰ ਉਤੇ ਮਰਜ਼ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਸਮਾਂ ਨਾ ਦੇਣ ਦੇ ਵਿਰੋਧ ਵਜੋਂ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਸੀ। ਇਸ ਸ਼ਾਂਤਮਈ ਰੋਸ ਰੈਲੀ ਉੱਪਰ ਪੁਲਿਸ ਵਲੋਂ ਸਰਕਾਰ ਦੀ ਸ਼ਹਿ ਉਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਰਾਣੀ ਪੈਨਸ਼ਨ ਵਾਲੀ ਸੰਘਰਸ਼ ਕਮੇਟੀ ਬਲਾਕ ਕੋਟਫ਼ਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜ਼ਿਲ੍ਹਾ ਕਮੇਟੀ ਆਗੂ ਪਰਮਜੀਤ ਕਾਤਿਬ ਨੇ ਅਧਿਆਪਕਾਂ ਦੀ ਇਕ ਮਹੀਨਾਵਾਰ ਮੀਟਿੰਗ ਈਸਪੁਰ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਖ਼ੁਦ ਧਰਨਿਆਂ ਮੁਜ਼ਾਹਰਿਆਂ ਵਿਚੋਂ ਨਿਕਲੀ ਹੈ ਅਤੇ ਹੁਣ ਇਸ ਸਰਕਾਰ ਨੂੰ ਆਪਣਾ ਹੱਕ ਮੰਗਣ ਲਈ ਹੋ ਰਹੇ ਰੋਸ ਪ੍ਰਦਰਸ਼ਨ ਸਹੀ ਨਹੀਂ ਲੱਗ ਰਹੇ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਰੈਗੂਲਰ ਕਰੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ