JALANDHAR WEATHER

ਨੰਗਲ ਗੁਰੂ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 3

ਜੰਡਿਆਲਾ ਗੁਰੂ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਪਿਛਲੇ ਦਿਨੀਂ ਇਕ ਘਰ ਵਿਚ ਹੋਏ ਧਮਾਕੇ ਵਿਚ ਇਕ ਔਰਤ ਸਮੇਤ ਛੇ ਵਿਅਕਤੀ ਜ਼ਖਮੀ ਹੋ ਗਏ ਸਨ ਜਿਨ੍ਹਾਂ ਵਿਚੋਂ ਘਰ ਦੀ ਮਾਲਕਣ ਕੁਲਦੀਪ ਕੌਰ ਵਾਸੀ ਨੰਗਲ ਗੁਰੂ ਤੇ ਜਰਮਨਜੀਤ ਸਿੰਘ ਵਾਸੀ ਭਿੰਡਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਇਸ ਧਮਾਕੇ ਵਿਚ ਫੱਟੜ ਹੋਏ ਬਲਦੇਵ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਭਿੰਡਰ ਥਾਣਾ ਖਲਚੀਆਂ ਉਮਰ ਕਰੀਬ 65 ਸਾਲ ਦੀ ਅੱਜ ਅੰਮ੍ਰਿਤਸਰ ਦੇ ਹਸਪਤਾਲ ਵਿਚ ਮੌਤ ਹੋ ਗਈ। ਪਟਾਕੇ ਬਣਾਉਣ ਸਮੇਂ ਹੋਏ ਧਮਾਕੇ ਵਿਚ ਔਰਤ ਸਮੇਤ 6 ਵਿਅਕਤੀ ਜ਼ਖਮੀ ਹੋਏ ਸਨ ਜਿਨ੍ਹਾਂ ਵਿਚੋਂ ਔਰਤ ਸਮੇਤ ਤਿੰਨਾਂ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਕ ਦੀ ਹਾਲਤ ਨਾਜ਼ੁਕ  ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਪਹਿਲਾਂ ਹੀ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ