JALANDHAR WEATHER

ਐਮਰਜੈਂਸੀ ਫਿਲਮ ਨਾਲ ਸਿੱਖਾਂ ਦੇ ਖਿਲਾਫ ਗਲਤ ਬਿਰਤਾਂਤ ਸਿਰਜਿਆ ਜਾ ਰਿਹਾ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਐਮਰਜੈਂਸੀ ਫਿਲਮ ਰਾਹੀਂ ਸਿੱਖਾਂ ਦੇ ਖਿਲਾਫ ਗਲਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜਿਸ ਉਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੱਲਬਾਤ ਦੌਰਾਨ ਕੀਤਾ। ਉਹ ਦਸਮੇਸ਼ ਪਾਤਿਸ਼ਾਹ ਦੀਆਂ ਖਾਲਸਾਈ ਫੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ, ਬਾਬਾ ਜੀਵਨ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਉਤੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਿਰਕਤ ਕਰਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਹੋਏ ਸਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿਚ ਆਦਿ ਕਾਲ ਤੋਂ ਹੀ ਘੱਟ ਗਿਣਤੀਆਂ ਨੂੰ ਨਿਸ਼ਾਨੇ ਉਤੇ ਰੱਖਿਆ ਜਾ ਰਿਹਾ ਹੈ ਕਿਉਂਕਿ ਵੋਟਾਂ ਦੇ ਧਰੂਵੀਕਰਨ ਕਾਰਨ ਘੱਟ ਗਿਣਤੀਆਂ ਖਾਸ ਕਰਕੇ ਸਿੱਖਾਂ ਖਿਲਾਫ ਅਜਿਹਾ ਮਾਹੌਲ ਸਿਰਜਣਾ ਦੇਸ਼ ਲਈ ਘਾਤਕ ਸਿੱਧ ਹੋ ਸਕਦਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਜੇਕਰ ਅਸੀਂ ਅਜਿਹੇ ਪਲੇਟਫਾਰਮਾਂ ਦੀ ਸ਼ਿਕਾਇਤ ਕਰਦੇ ਹਾਂ ਤਾਂ ਉਸ ਉਤੇ ਕੋਈ ਗੋਰ ਨਹੀਂ ਕੀਤੀ ਜਾਂਦੀ ਸਗੋਂ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪਲੇਟਫਾਰਮਾਂ ਦੀ ਰੇਂਜ ਘਟਾ ਦਿੱਤੀ ਜਾਂਦੀ ਹੈ, ਜਿਸ ਉਤੇ ਸਰਕਾਰ ਨੂੰ ਸਖਤੀ ਨਾਲ ਫੈਸਲਾ ਲੈ ਕੇ ਅਜਿਹੇ ਪਲੇਟਫਾਰਮਾਂ ਨੂੰ ਬੰਦ ਕਰਨਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ