JALANDHAR WEATHER

ਪਿੰਡ ਸ਼ਾਮਗੜ੍ਹ ਦੇ ਵਿਵਾਦ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ

ਕਰਨਾਲ (ਹਰਿਆਣਾ), 18 ਸਤੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੇ ਪਿੰਡ ਸ਼ਾਮਗੜ੍ਹ ਦੇ ਵਿਵਾਦ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵਲੋਂ ਹਰਿਆਣਾ ਪੰਥਕ ਅਕਾਲੀ ਦਲ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਕਰਨਾਲ ਦੇ ਮਿੰਨੀ ਸਕੱਤਰੇਤ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ। ਇਸ ਮੌਕੇ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ 11 ਸਤੰਬਰ ਨੂੰ ਪਿੰਡ ਸ਼ਾਮਗੜ੍ਹ ਵਿਚ ਗੁਰੂ ਘਰ ਵਿਚ ਜਾਗਰਣ ਕਰਵਾਇਆ ਗਿਆ ਸੀ, ਜਿਸ ਦੌਰਾਨ ਉਥੇ ਕੁੜੀਆਂ ਦਾ ਨਾਚ ਕਰਵਾਇਆ ਗਿਆ ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਸ਼ੇ ਦਾ ਸੇਵਣ ਵੀ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ