JALANDHAR WEATHER

ਜੁਆਇੰਟ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਨੂੰ ਲੈ ਕੇ 'ਆਪ' ਸਰਕਾਰ ਖਿਲਾਫ ਸੂਬੇ 'ਚ ਘੜਾ ਭੰਨ ਮੁਜ਼ਾਹਰਾ ਕਰੇਗੀ

ਖਰੜ, 21 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਮਿਊਂਸੀਪਲ ਮੁਲਾਜ਼ਮ ਐਕਸ਼ਨ ਜੁਆਇੰਟ ਕਮੇਟੀ ਆਪਣੀਆਂ ਮੰਗਾਂ ਨੂੰ ਲੈ ਕੇ 7-8-9 ਅਕਤੂਬਰ ਨੂੰ ਪੂਰੇ ਸੂਬੇ ਵਿਚ ਆਪ ਪਾਰਟੀ ਖਿਲਾਫ ਘੜਾ ਭੰਨ ਮੁਜ਼ਾਹਰਾ ਕਰੇਗੀ। ਅੱਜ ਇਥੇ ਖਰੜ ਸਿਟੀ ਹਾਰਟ ਦੇ ਬੁਰਕੀ ਹੋਟਲ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿਘ ਸੈਣੀ ਦੀ ਅਗਵਾਈ ਹੇਠ ਸੂਬਾ ਪੱਧਰੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਅਤੇ ਤਹਿਸੀਲਾਂ ਦੇ ਅਹੁਦੇਦਾਰ ਸ਼ਾਮਿਲ ਸਨ। ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਜਲੰਧਰ ਵਿਖੇ 6 ਜੁਲਾਈ ਨੂੰ ਮੀਟਿੰਗ ਹੋਈ ਸੀ ਕਿ ਲਗਾਤਾਰ ਸਰਕਾਰ ਤੋਂ ਆਪਣੀਆਂ ਮੰਗਾਂ ਸੰਬੰਧੀ ਮਿੰਨਤਾਂ ਕਰਦੇ ਆ ਰਹੇ ਹਾਂ ਪਰ ਕਿਸੇ ਦੀ ਕੋਈ ਗੱਲ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਚਿੱਠੀਆਂ ਕੱਢੀ ਜਾ ਰਹੀ ਹੈ ਪਰ ਕਾਰਵਾਈ ਕੋਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬੰਦੇ ਰੱਖ ਕੇ ਥੱਲੇ ਮਿਊਂਸੀਪਲ ਵਿਚ ਭੇਜੀ ਜਾ ਰਹੀ ਹੈ ਜਿਨ੍ਹਾਂ ਨੂੰ ਸੰਬੰਧਿਤ ਕੰਮਾਂ ਬਾਰੇ ਜਾਣਕਾਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਦੀ ਜਥੇਬੰਦੀ ਵੱਡਾ ਸੰਘਰਸ਼ ਕਰਨ ਤੋਂ ਗੁਰੇਜ ਨਹੀਂ ਕਰੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ