ਕੁਲਦੀਪ ਸਿੰਘ ਸਿੱਧੂ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਇੰਚਾਰਜ ਨਿਯੁਕਤ
ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)-ਬਹੁਜਨ ਸਮਾਜ ਪਾਰਟੀ ਹਲਕਾ ਭੁਲੱਥ ਦੀ ਵਿਸ਼ੇਸ਼ ਮੀਟਿੰਗ ਅੱਜ ਭਗਵਾਨ ਵਾਲਮੀਕਿ ਮੰਦਰ ਵਿਖੇ ਹੋਈ, ਜਿਸ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ ਅਤੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸ਼ੀਤਲ ਉਚੇਚੇ ਤੌਰ 'ਤੇ ਪਹੁੰਚੇ। ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ ਵਲੋਂ ਪਾਰਟੀ ਹਾਈਕਮਾਨ ਦੇ ਹੁਕਮਾਂ ਅਨੁਸਾਰ ਕੁਲਦੀਪ ਸਿੰਘ ਸਿੱਧੂ ਨੂੰ ਜ਼ਿਲ੍ਹਾ ਕਪੂਰਥਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।