JALANDHAR WEATHER

ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮੱਲੋਵਾਲੀ ਚ ਸਮੁੱਚੀ ਪੰਚਾਇਤ ਦੀ ਸਰਬ ਸੰਮਤੀ ਨਾਲ ਹੋਈ ਚੋਣ

 ਘੁਮਾਣ, 29 ਸਤੰਬਰ (ਬਮਰਾਹ) - ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੱਲੋਵਾਲੀ ਵਿਚ ਸਮੁੱਚੀ ਪੰਚਾਇਤ ਦੀ ਸਰਬ ਸੰਮਤੀ ਨਾਲ ਚੋਣ ਹੋਈ ਹੈ । ਪਿੰਡ ਬਲਰਾਮਪੁਰ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਮੱਲੋਵਾਲੀ ਬਲਰਾਮਪੁਰ ਦੀ ਸਮੁੱਚੀ ਸੰਗਤ ਨੇ ਹਾਜ਼ਰੀ ਭਰੀ ਅਤੇ ਇਸ ਇਕੱਤਰਤਾ ਦੌਰਾਨ ਸੂਬੇਦਾਰ ਪ੍ਰੇਮ ਸਿੰਘ ਨੂੰ ਸਰਪੰਚ , ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਬੀਰ ਸਿੰਘ ਪੰਚ, ਅਮਨਦੀਪ ਕੌਰ ਅਤੇ ਰਜਿੰਦਰ ਕੌਰ ਪੰਚ ਚੁਣ ਲਏ ਗਏ। ਸਰਬ ਸੰਮਤੀ ਨਾਲ ਹੋਈ ਚੋਣ ਨਾਲ ਸਮੁੱਚੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ