JALANDHAR WEATHER

ਮਾਲਾਖੇੜੀ ਚ ਹੋਈ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ

 ਓਠੀਆਂ, 29 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਪਿੰਡਾਂ ਵਿਚ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਚੋਣਾਂ ਲਈ ਕਈ ਪਿੰਡਾਂ ਵਿਚ ਸਰਬ ਸੰਮਤੀ ਹੋ ਰਹੀ ਹੈ। ਇਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਮਾਲਾ ਖੇੜੀ ਵਿਖੇ ਸਮੂਹ ਪਿੰਡ ਦੀ ਸਹਿਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ ਇਸ ਵਿਚਤਰਸੇਮ ਸਿੰਘ ਨੂੰ ਸਰਪੰਚ, ਗੁਰਮੁਖ ਸਿੰਘ, ਜਗਦੀਪ ਸਿੰਘ, ਬਲਕਾਰ ਸਿੰਘ, ਰਾਜਵਿੰਦਰ ਕੌਰ, ਹਰਜਿੰਦਰ ਕੌਰ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ। ਨਵੀਂ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਨੂੰ ਬਿਨਾਂ ਭੇਦਭਾਵ ਦੇ ਪਿੰਡ ਦਾ ਵਿਕਾਸ ਕਰਾਉਣ ਦਾ ਵਾਅਦਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ