JALANDHAR WEATHER

ਡੀ. ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ 'ਤੇ ਹੋਣ ਵਾਲੇ ਨੁਕਸਾਨ ਤੋਂ ਕਰਵਾਇਆ ਜਾਣੂ

ਜੰਡਿਆਲਾ ਗੁਰੂ, 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸ. ਚਰਨਜੀਤ ਸਿੰਘ, ਐਸ. ਡੀ. ਐਮ. ਅੰਮ੍ਰਿਤਸਰ-1 ਗੁਰਸਿਮਰਨ ਸਿੰਘ ਢਿੱਲੋਂ, ਜ਼ਿਲ੍ਹਾ ਖੇਤੀਬਾੜੀ ਅਫਸਰ ਤੇਜਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ, ਤਾਰਾਗੜ੍ਹ ਅਤੇ ਸਫੀਪੁਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਅੱਗ ਲਗਾਉਣ ਉਤੇ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ।
ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਹੋਰ ਅਧਿਕਾਰੀਆਂ ਸਮੇਤ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਦੇ ਖੇਤਾਂ ਵਿਚ ਪੁੱਜੇ ਜਿਥੇ ਬੇਲਰ ਵਲੋਂ ਪਰਾਲੀ ਦੀਆਂ ਗੰਡਾਂ ਬਣਾਈਆਂ ਜਾਣੀਆਂ ਸਨ, ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੋਂ ਗ਼ੁਰੇਜ਼ ਕਰਨ ਲਈ ਕਿਹਾ ਅਤੇ ਦੱਸਿਆ ਕਿ ਜਿਥੇ ਇਸ ਨਾਲ ਜ਼ਮੀਨ ਦੇ ਪੌਸ਼ਟਿਕ ਤੱਤ ਨਸ਼ਟ ਹੁੰਦੇ ਹਨ, ਉਥੇ ਇਸ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਤੇ ਉਥੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ