JALANDHAR WEATHER

ਅਸਲਾ ਧਾਰਕ ਆਪਣਾ ਅਸਲਾ ਥਾਣੇ ਜਮ੍ਹਾ ਕਰਵਾਉਣ ਨਹੀਂ ਤਾਂ ਹੋਵੇਗੀ ਕਾਰਵਾਈ - ਥਾਣਾ ਮੁਖੀ ਲੋਪੋਕੇ

ਚੋਗਾਵਾਂ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਗਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੀਆਂ ਸਖਤ ਹਦਾਇਤਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਨੂੰ ਅਸਲਾ ਧਾਰਕਾਂ ਦੇ ਹਥਿਆਰ ਥਾਣਿਆਂ 'ਚ ਜਮ੍ਹਾ ਕਰਵਾਉਣ ਦੀਆਂ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐਸ.ਐਚ. ਓ. ਅਮਨਦੀਪ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਇਸ ਨੂੰ ਲੈ ਕੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡਾਂ ਦੇ ਅਸਲਾਧਾਰਕ ਆਪਣਾ ਅਸਲਾ ਗੰਨ ਹਾਊਸ 'ਚ 5 ਅਕਤੂਬਰ ਤੱਕ ਜਮ੍ਹਾ ਕਰਵਾ ਕੇ ਰਸੀਦ ਪ੍ਰਾਪਤ ਕਰਕੇ ਪੁਲਿਸ ਨੂੰ ਸੂਚਿਤ ਕਰਨ ਜਾਂ ਆਪਣਾ ਅਸਲਾ ਥਾਣੇ ਵਿਚ ਜਮ੍ਹਾ ਕਰਾਉਣ। ਜੇਕਰ ਕਿਸੇ ਅਸਲਾ ਧਾਰਕ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਤਾਂ ਉਨ੍ਹਾਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ