ਕੁਮਾਰੀ ਸ਼ੈਲਜਾ ਨੇ ਕਾਂਗਰਸ ਹਾਈਕਮਾਂਡ ਨੂੰ ਹਰਿਆਣਾ ਦੇ ਮੁੱਖ ਮੰਤਰੀ ਦਾ ਫ਼ੈਸਲਾ ਕਰਨ ਦੀ ਕੀਤੀ ਪੁਸ਼ਟੀ
ਅੰਬਾਲਾ (ਹਰਿਆਣਾ), 29 ਸਤੰਬਰ (ਏਜੰਸੀ) : ਕਾਂਗਰਸ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਅੰਬਾਲਾ ਵਿਚ ਪਾਰਟੀ ਉਮੀਦਵਾਰ ਪਰਮਿੰਦਰ ਪਰੀ ਲਈ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਫ਼ੈਸਲਾ ਪਾਰਟੀ ਹਾਈਕਮਾਂਡ ਵਲੋਂ ਕੀਤਾ ਜਾਵੇਗਾ। ਹਰਿਆਣਾ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਕਾਂਗਰਸ ਦੇ ਉਮੀਦਵਾਰ ਬਾਰੇ ਪੁੱਛੇ ਜਾਣ 'ਤੇ ਸ਼ੈਲਜਾ ਨੇ ਜਵਾਬ ਦਿੱਤਾ, "ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਪਾਰਟੀ ਹਾਈਕਮਾਂਡ ਦੁਆਰਾ ਤੈਅ ਕੀਤਾ ਜਾਵੇਗਾ।"