JALANDHAR WEATHER

ਹਰਿਆਣਾ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ, ਪੁੱਜੇ ਅਮਿਤ ਸ਼ਾਹ

ਚੰਡੀਗੜ੍ਹ, 16 ਅਕਤੂਬਰ- ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਫ਼ੈਸਲਾ ਅੱਜ ਹੋ ਜਾਵੇਗਾ। ਇਸ ਲਈ ਪੰਚਕੁਲਾ ਦੇ ਪੰਚਕਮਲ ਦਫ਼ਤਰ ਵਿਚ ਭਾਜਪਾ ਦੇ ਵਿਧਾਇਕ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਪੁੱਜ ਗਏ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਸੰਬੰਧੀ ਫ਼ੈਸਲਾ ਹੋਣ ਤੋਂ ਬਾਅਦ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ ਤੇ ਭਲਕੇ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ