ਅਨਾਜ ਮੰਡੀ ਮੋਰਿੰਡਾ 'ਚ ਭਾਅ ਨਾ ਲੱਗਣ ਕਾਰਨ ਕਿਸਾਨਾਂ ਨੇ ਡੀ.ਸੀ. ਤੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਘੇਰਿਆ
ਰੂਪਨਗਰ, 16 ਅਕਤੂਬਰ-ਅਨਾਜ ਮੰਡੀ ਮੋਰਿੰਡਾ ਵਿਚ ਭਾਅ ਨਾ ਲੱਗਣ ਕਾਰਨ ਰੋਸ ਵਜੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਰੋਕਿਆ। ਡਿਪਟੀ ਕਮਿਸ਼ਨਰ ਰੂਪਨਗਰ ਨੇ ਜੀਰੀ ਦੀ ਚੁਕਾਈ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਨੂੰ ਜਾਣ ਦਿੱਤਾ ਪਰ ਕਿਸਾਨਾਂ ਨੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਪਿਛਲੇ ਤਿੰਨ ਘੰਟਿਆਂ ਤੋਂ ਮਾਰਕੀਟ ਕਮੇਟੀ ਦੇ ਦਫਤਰ ਵਿਚ ਹੀ ਘੇਰ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀ ਜੀਰੀ ਦੀ ਚੁਕਾਈ ਦਾ ਕੰਮ ਸ਼ੁਰੂ ਨਹੀਂ ਹੁੰਦਾ, ਐੱਮ.ਐੱਲ.ਏ. ਸਾਹਿਬ ਨੂੰ ਵੀ ਉਨ੍ਹਾਂ ਨਾਲ ਹੀ ਮੰਡੀ ਵਿਚ ਰਹਿਣਾ ਪਵੇਗਾ।