JALANDHAR WEATHER

ਪਿੰਡ ਬੰਬੀਹਾ ਭਾਈ ਵਿਖੇ ਗਿਣਤੀ ਕੇਂਦਰ ਤੋਂ ਨਿਕਲਣ ਵਾਲੇ ਆਗੂਆਂ 'ਤੇ ਚਲਾਏ ਰੋੜੇ, ਕਈ ਜ਼ਖਮੀ

ਠੱਠੀ ਭਾਈ, 16 ਅਕਤੂਬਰ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ ਸਰਪੰਚੀ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ ਤੋਂ ਬਾਅਦ ਦੇਰ ਰਾਤ ਉਸ ਵੇਲੇ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਚੋਣ ਮੁਹਿੰਮ ਵਿਚ ਹਿੱਸਾ ਲੈ ਰਹੇ ਲੋਕਾਂ ਉਤੇ ਪਿੰਡ ਦੇ ਕੁਝ ਮਾਲੂਮ ਅਤੇ ਕੁਝ ਨਾਮਾਲੂਮ ਚਾਰ ਦਰਜਨ ਦੇ ਕਰੀਬ ਵਿਅਕਤੀਆਂ ਨੇ ਗਿਣਤੀ ਕੇਂਦਰ ਵਾਲੇ ਸਕੂਲ ਅੰਦਰੋਂ ਨਿਕਲਣ ਵਾਲੇ ਵਿਅਕਤੀਆਂ ਉਤੇ ਅਚਾਨਕ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਸੰਬੰਧੀ ਨਵੇਂ ਚੁਣੇ ਗਏ ਸਰਪੰਚ ਜਗਮੋਹਨ ਸਿੰਘ ਸਿੱਧੂ, ਸਾਬਕਾ ਸਰਪੰਚ ਸੁਰਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਅਤੇ ਹੋਰ ਪਤਵੰਤਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਲੋਂ ਰੋੜੇ ਚਲਾਉਣ ਦੇ ਨਾਲ-ਨਾਲ ਇਕ ਕਾਰ ਅਤੇ ਕੁਝ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਘਟਨਾ ਦੌਰਾਨ ਲਗਭਗ ਅੱਧੀ ਦਰਜਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਿੰਸਕ ਘਟਨਾ ਚੋਣ ਦੇ ਮਾਹੌਲ 'ਤੇ ਭਾਰੀ ਪਈ ਹੈ ਅਤੇ ਪਿੰਡ ਵਿਚ ਤਣਾਅ ਪੈਦਾ ਹੋ ਗਿਆ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਹਾਲਾਤ 'ਤੇ ਕਾਬੂ ਪਾਉਣ ਲਈ ਅਮਨ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਸਰਪੰਚ ਜਗਮੋਹਨ ਸਿੰਘ ਸਿੱਧੂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਥਾਣਾ ਸਮਾਲਸਰ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਸ਼ੀਆਂ ਦੀ ਪਛਾਣ ਲਈ ਜਾਂਚ ਜਾਰੀ ਕੀਤੀ ਹੈ। ਥਾਣਾ ਮੁਖੀ ਦਿਲਬਾਗ ਸਿੰਘ ਬਰਾੜ ਨੇ ਕਿਹਾ ਕਿ ਜਿਨ੍ਹਾਂ ਨੇ ਵੀ ਚੋਣਾਂ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ