JALANDHAR WEATHER

ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ ਦਾ ਆਦੇਸ਼ ਜਾਰੀ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਿਹਾ ਕਿ ਉਹ ਆਪਣੇ ਅਸਤੀਫੇ ਉਤੇ ਦੁਬਾਰਾ ਗੌਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਉਹ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾਦਾਰੀ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ