JALANDHAR WEATHER

ਫੈਕਟਰੀ ਤੋਂ ਪਰਤ ਰਹੇ 2 ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਲੇਰਕੋਟਲਾ, 16 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਦੇਰ ਸ਼ਾਮ ਕੰਬਾਈਨ ਫੈਕਟਰੀ ਤੋਂ ਵਾਪਸ ਆਪਣੇ ਘਰ ਰਵਿਦਾਸ ਨਗਰ ਪਰਤ ਰਹੇ ਦੋ ਨੌਜਵਾਨਾਂ ਨੂੰ ਰਸਤੇ ਵਿਚ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਹਮਲੇ ਵਿਚ ਜ਼ਖਮੀ ਹੋਏ ਦੋਵੇਂ ਨੌਜਵਾਨਾਂ ਦੀ ਸ਼ਨਾਖਤ ਭੂਪਿੰਦਰ ਸਿੰਘ (27) ਅਤੇ ਗੁਰਮੁੱਖ ਸਿੰਘ (25) ਵਜੋਂ ਹੋਈ ਹੈ। ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਦਾਖਲ ਦੋਵੇਂ ਜ਼ਖਮੀ ਨੌਜਵਾਨਾਂ ਨੇ ਦੱਸਿਆ ਕਿ ਉਹ ਮਲੇਰਕੋਟਲਾ ਦੇ ਇਕ ਕੰਬਾਈਨ ਕਾਰਖਾਨੇ ਵਿਚ ਡਿਊਟੀ ਕਰਕੇ ਕਰੀਬ ਛੇ ਵਜੇ ਮੋਟਰਸਾਈਕਲ ’ਤੇ ਆਪਣੇ ਘਰ ਪਰਤ ਰਹੇ ਸਨ ਕਿ ਛੋਟੀ ਈਦਗਾਹ ਨੇੜੇ ਪਹਿਲਾਂ ਹੀ ਤਾਕ ਵਿਚ ਬੈਠੇ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਦੋਵਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ