JALANDHAR WEATHER

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋਈ

ਪਟਨਾ,17 ਅਕਤੂਬਰ - ਬਿਹਾਰ ਦੇ ਸੀਵਾਨ ਅਤੇ ਸਾਰਨ ਜ਼ਿਲ੍ਹਿਆਂ ਵਿਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਕਲੀ ਸ਼ਰਾਬ ਵੇਚਣ ਦੇ ਮਾਮਲੇ ਵਿਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਆਲੋਕ ਰਾਜ ਨੇ ਦੱਸਿਆ ਕਿ ਨਕਲੀ ਸ਼ਰਾਬ ਪੀਣ ਨਾਲ ਸੀਵਾਨ ਵਿਚ 20 ਅਤੇ ਸਾਰਨ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਨਕਲੀ ਸ਼ਰਾਬ ਵੇਚਣ ਦੇ ਦੋਸ਼ ਵਿਚ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ