JALANDHAR WEATHER

ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੇ ਪਰਿਵਾਰ ਦੀ ਕਾਰ ਡਿਵਾਇਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ

ਤਪਾ ਮੰਡੀ, (ਬਰਨਾਲਾ), 18 ਅਕਤੂਬਰ (ਪ੍ਰਵੀਨ ਗਰਗ)- ਤਪਾ- ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ ’ਤੇ ਬਣੇ ਓਵਰਬ੍ਰਿਜ ਉੱਪਰ ਇਕ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਕਾਰ ’ਚ ਸਵਾਰ ਔਰਤ ਸਮੇਤ 2 ਜਣਿਆਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਸਮੇਤ ਬ੍ਰਿਜਾ ਕਾਰ ’ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ ’ਚ ਸੰਸਕਾਰ ’ਤੇ ਜਾ ਰਹੇ ਸਨ। ਜਦੋਂ ਉਹ ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਤਪਾ ਤਾਜੋ ਕੈਂਚੀਆਂ ’ਤੇ ਬਣੇ ਓਵਰਬ੍ਰਿਜ ਉੱਪਰ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਹਾਦਸੇ ’ਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦ ਕਿ ਦੋ ਗੰਭੀਰ ਜ਼ਖ਼ਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਜ਼ਰੀਏ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ