JALANDHAR WEATHER

ਰਾਜਾਸਾਂਸੀ ਹਵਾਈ ਅੱਡੇ ਦੇ ਲੱਗੀਆਂ ਸਕਰੀਨਾਂ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ

ਰਾਜਾਸਾਂਸੀ, (ਅੰਮ੍ਰਿਤਸਰ), 18 ਅਕਤੂਬਰ (ਹਰਦੀਪ ਸਿੰਘ ਖੀਵਾ)- ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਫੁੱਲਾਂ ਦੀ ਸਜਾਵਟ ਕੀਤੀ ਹੋਈ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਅੰਮ੍ਰਿਤ ਮਈ ਰਸ ਭਿੰਨਾ ਕੀਰਤਨ ਅਤੇ ਮੰਜੀ ਸਾਹਿਬ ਤੋਂ ਚਲਦੀ ਕਥਾ ਵਿਚਾਰ ਲਈ ਲਗਾਈਆਂ ਗਈਆਂ ਵੱਡੀਆਂ ਸਕਰੀਨਾਂ ਦਾ ਵੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਵਾਈ ਅੱਡੇ ਦੇ ਅੰਦਰ ਸੁਸ਼ੋਭਿਤ ਮਾਡਲ ਜੋ ਫੁੱਲਾਂ ਨਾਲ ਸਜਾਇਆ ਹੋਇਆ ਸੀ, ਉਸ ਅੱਗੇ ਆਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਪਾਠ ਉਪਰੰਤ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਕਰੀਨਾਂ ਲਾਉਣ ਦਾ ਉਪਰਾਲਾ ਚੰਬਾ ਬ੍ਰਦਰਜ਼ ਵਲੋਂ ਕੀਤਾ ਗਿਆ ਸੀ, ਜਿਸ ਦਾ ਅੱਜ ਲਾਈਵ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਵਾਈ ਅੱਡੇ ’ਤੇ ਬੈਠ ਕੇ ਗੁਰਬਾਣੀ ਦਾ ਕੀਰਤਨ ਅਤੇ ਕਥਾ ਵਿਚਾਰ ਦਾ ਆਨੰਦ ਮਾਣ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ