ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਨੂੰ ਪੱਤਰ ਲਿਖ ਦਿੱਤਾ ਮੀਟਿੰਗ ਦਾ ਸੱਦਾ
ਚੰਡੀਗੜ੍ਹ, 18 ਅਕਤੂਬਰ- ਉਪ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਵਲੋਂ ਇਕ ਪੱਤਰ ਜਾਰੀ ਕਰ ਸਯੁੰਕਤ ਕਿਸਾਨ ਮੋਰਚੇ ਨੂੰ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਸੰਬੰਧੀ ਭਲਕੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ 19 ਅਕਤੂਬਰ ਨੂੰ ਪੰਜਾਬ ਭਵਨ ਵਿਖੇ ਸ਼ਾਮ 4 ਵਜੇ ਸੱਦੀ ਗਈ ਹੈ।