JALANDHAR WEATHER

ਚੰਡੀਗੜ੍ਹ ਪੁਲਿਸ ਵਲੋਂ ਬੋਘ ਸਿੰਘ ਮਾਨਸਾ ਅਤੇ ਹੋਰ ਆਗੂ ਹਿਰਾਸਤ ਵਿਚ

ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਆਗੂਆਂ ਵਲੋਂ ਜੋ ਅੱਜ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਉਸ ਵਿਚ ਚੰਡੀਗੜ੍ਹ ਪੁਲਿਸ ਵਲੋਂ ਬੋਘ ਸਿੰਘ ਮਾਨਸਾ ਅਤੇ ਹੋਰ ਸਾਥੀਆਂ ਨੂੰ ਹਿਰਾਸਤ ਦੇ ਵਿਚ ਲੈ ਲਿਆ ਗਿਆ ਹੈ ਤਾਂ ਜੋ ਉਹ ਮੀਟਿੰਗ ਵਿਚ ਸ਼ਾਮਿਲ ਨਾ ਹੋ ਸਕਣ। ਦੂਜੇ ਪਾਸੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਭਾਵੇਂ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਚਿੱਠੀ ਮਿਲੀ ਹੈ, ਜਿਸ ਵਿਚ ਉਨ੍ਹਾਂ ਵਲੋਂ 19 ਅਕਤੂਬਰ ਨੂੰ ਗੱਲਬਾਤ ਲਈ ਪੰਜਾਬ ਭਵਨ ਸੱਦਿਆ ਗਿਆ ਹੈ ਪ੍ਰੰਤੂ ਹੁਣ ਸਾਰੇ ਆਗੂ ਪੰਜਾਬ ਤੋਂ ਪੰਜਾਬ ਕਿਸਾਨ ਭਵਨ ਵੱਲ ਚੱਲੇ ਹੋਏ ਹਨ ਤੇ ਉਨ੍ਹਾਂ ਨਾਲ ਮੀਟਿੰਗ ਕਰਨ ਉਪਰੰਤ ਕੀ ਫ਼ੈਸਲਾ ਲਿਆ ਜਾਂਦਾ ਹੈ, ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸੇ ਦੌਰਾਨ ਕਿਸਾਨ ਭਵਨ ਵਿਖੇ ਵੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਹੈ ਕਿ ਮੀਟਿੰਗ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣਾ ਮੰਦਭਾਗਾ ਹੈ। ਦੂਜੇ ਪਾਸੇ ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਪ੍ਰਮੁੱਖ ਆਗੂ ਸ਼ਾਮਿਲ ਹਨ ਤਾਂ ਉਹ ਵੱਡੇ ਤੋਂ ਵੱਡਾ ਫੈਸਲਾ ਲੈਣ ਤੋਂ ਨਹੀਂ ਟਲਣਗੇ ਅਤੇ ਪੰਜਾਬ ਦੀਆਂ ਸੜਕਾਂ ਨੂੰ ਜਾਮ ਕਰਨ ਤੱਕ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਗੱਲਾਂ ਨਹੀਂ ਚੱਲਦੀਆਂ ਕਿ ਇਕ ਪਾਸੇ ਤੁਸੀਂ ਮੀਟਿੰਗ ਲਈ ਸੱਦਾ ਪੱਤਰ ਦਿੰਦੇ ਹੋ ਤੇ ਦੂਜੇ ਪਾਸੇ ਸਾਡੇ ਸਾਥੀਆਂ ਨੂੰ ਚੰਡੀਗੜ੍ਹ ਪੁਲਿਸ ਦੁਆਰਾ ਹਿਰਾਸਤ ਵਿਚ ਲਿਆ ਜਾਂਦਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ