JALANDHAR WEATHER

ਸੁਪਰੀਮ ਕੋਰਟ ਨੇ ਰਾਮ ਰਹੀਮ ਖ਼ਿਲਾਫ਼ ਬੇਅਦਬੀ ਮਾਮਲਿਆਂ ’ਚ ਸੁਣਵਾਈ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਕਾਂਡ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖ਼ਿਲਾਫ਼ ਕਾਰਵਾਈ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਲਗਾਈ ਗਈ ਰੋਕ ਹਟਾ ਲਈ ਹੈ। ਸੁਪਰੀਮ ਕੋਰਟ ਨੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਤਿੰਨ ਮਾਮਲਿਆਂ ਵਿਚ ਰਾਮ ਰਹੀਮ ਦੇ ਮੁਕੱਦਮੇ ਦੀ ਸੁਣਵਾਈ ਨੂੰ ਰੋਕਣ ਵਾਲੇ ਨਿਆਂਇਕ ਬਲਾਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਵੀ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ