JALANDHAR WEATHER

ਥੋੜ੍ਹੀ ਦੇਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨਗੇ ਕਿਸਾਨ

ਚੰਡੀਗੜ੍ਹ, 18 ਅਕਤੂਬਰ (ਸੰਦੀਪ/ਦਵਿੰਦਰ)- ਕਿਸਾਨ ਭਵਨ ਵਿਖੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਲਿਆ ਗਿਆ ਕਿ ਥੋੜੀ ਦੇਰ ਵਿਚ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ। ਦੱਸ ਦੇਈਏ ਕਿ ਚੰਡੀਗੜ੍ਹ ਵਿਚ ਸਾਰੇ ਕਿਸਾਨ ਆਗੂ ਇਕੱਠੇ ਹੋਏ ਸਨ ਤੇ ਇਸ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਕਾਫ਼ਲੇ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਤੇ ਪੁਲਿਸ ਨੇ ਰੁਲਦੂ ਸਿੰਘ ਮਾਨਸਾ ਨੂੰ ਹਿਰਾਸਤ ਵਿਚ ਲੈ ਲਿਆ। ਕਿਸਾਨ ਆਗੂਆਂ ਵਲੋਂ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ