JALANDHAR WEATHER

ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸਾਂਭਿਆ ਅਹੁਦਾ

ਚੰਡੀਗੜ੍ਹ, 18 ਅਕਤੂਬਰ- ਭਾਜਪਾ ਦੇ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਹਰਿਆਣਾ ਸਿਵਲ ਸਕੱਤਰੇਤ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਗੰਭੀਰ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਸੇਵਾਵਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਾਰੇ ਮੈਡੀਕਲ ਕਾਲਜਾਂ ਵਿਚ ਵੀ ਮੁਫ਼ਤ ਡਾਇਲਸਿਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ