JALANDHAR WEATHER

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੜ੍ਹੀ ਪੁਲ ’ਤੇ ਦਿੱਤਾ ਧਰਨਾ

ਮਾਛੀਵਾੜਾ ਸਾਹਿਬ, (ਲੁਧਿਆਣਾ), 18 ਅਕਤੂਬਰ (ਜੀ. ਐਸ. ਚੌਹਾਨ)- ਅੱਜ ਮਾਛੀਵਾੜਾ ਸਾਹਿਬ ਦੇ ਨਜ਼ਦੀਕ ਪੈਂਦੇ ਗੜ੍ਹੀ ਪੁਲ ਉੱਪਰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਕਿਹਾ ਕਿ 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਅਜੇ ਤੱਕ ਕਿਸਾਨ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ। ਜਿਸ ਦਾ ਮੁੱਖ ਕਾਰਨ ਸੀ ਕਿ ਆੜ੍ਹਤੀ, ਮਜ਼ਦੂਰ ਅਤੇ ਸ਼ੈਲਰ ਮਾਲਕ ਆਪੋ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ ਅਤੇ ਸਰਕਾਰ ਨਾਲ ਕੀਤੀਆਂ ਗਈਆਂ ਉਨ੍ਹਾਂ ਦੀਆਂ ਮੀਟਿੰਗਾਂ ਵੀ ਬੇਸਿੱਟਾਂ ਹੀ ਸਾਬਤ ਹੋਈਆਂ ਹਨ। ਦਾਣਾ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹਨ ਜੇ ਕੋਈ ਕਿਸਾਨ ਝੋਨੇ ਦੀ ਫ਼ਸਲ ਮੰਡੀ ਵਿਚ ਲੈ ਕੇ ਆਉਂਦਾ ਹੈ ਤਾਂ ਉਸ ਦੇ ਰੱਖ ਰਖਾਓ ਲਈ ਵੀ ਥਾਂ ਨਹੀਂ ਮਿਲ ਰਹੀ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ