JALANDHAR WEATHER

ਮੁਲਾਜ਼ਮ-ਪੈਨਸ਼ਨਰ ਵਰਗ 13 ਨਵੰਬਰ ਨੂੰ ਚੱਬੇਵਾਲ ਵਿਧਾਨ ਸਭਾ ਉਪ-ਚੋਣ ਲਈ ਪੂਰੇ ਹਲਕੇ ਚ ਝੰਡਾ ਕਰੇਗਾ ਮਾਰਚ - ਨਰਿੰਦਰ ਅਜਨੋਹਾ

 ਕੋਟਫ਼ਤੂਹੀ, 18 ਅਕਤੂਬਰ (ਅਵਤਾਰ ਸਿੰਘ ਅਟਵਾਲ) - ਜਿੰਨੇ ਚਾਅ ਨਾਲ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਪੰਜਾਬ ਸਰਕਾਰ ਦੀ ਚੋਣ ਕੀਤੀ ਸੀ, ਉਨ੍ਹਾਂ ਚਾਵਾਂ 'ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ। ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦੇਣ ਨਾਲ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲੋਂ ਕੇਂਦਰੀ ਸਰਕਾਰ ਦੇ ਮੁਲਾਜ਼ਮ 15 ਫ਼ੀਸਦੀ ਮਹਿੰਗਾਈ ਭੱਤਾ ਵੱਧ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਕੋਟਫ਼ਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਅਤੇ ਹਰਮਨੋਜ ਕੁਮਾਰ ਦੀ ਸਰਪ੍ਰਸਤੀ ਹੇਠ ਬਲਾਕ ਦੀ ਮਹੀਨਾਵਾਰ ਮੀਟਿੰਗ ਦੌਰਾਨ ਅੱਡਾ ਈਸਪੁਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ-ਪੈਨਸ਼ਨਰ ਮੰਗਾਂ ਤੋਂ ਆਪਣਾ ਮੂੰਹ ਫੇਰਨ ਤੇ ਆਏ ਲੋਕ ਸਭਾ ਦੇ ਨਤੀਜਿਆਂ ਤੋਂ ਕੋਈ ਸਬਕ ਨਹੀਂ ਲਿਆ। ਲਗਾਤਾਰ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਦੀ ਨੀਤੀ ਕਾਰਨ ਮੁਲਾਜ਼ਮ ਪੈਨਸ਼ਨਰ ਵਰਗ ਸਰਕਾਰ ਤੋਂ ਨਾਰਾਜ਼ ਹੈ । ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਰਕਾਰ ਵਲੋਂ ਜਾਰੀ ਕੀਤੇ ਅਧੂਰੇ ਨੋਟੀਫ਼ਿਕੇਸ਼ਨ ਨੂੰ ਲਗਭਗ ਦੋ ਸਾਲ ਬੀਤਣ ਤੋਂ ਬਾਅਦ ਅਜੇ ਤੱਕ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ। ਪੇਅ-ਕਮਿਸ਼ਨ ਦੇ ਬਕਾਏ, ਕੱਟੇ 37 ਭੱਤੇ ਬਹਾਲ ਕਰਨ, ਏ.ਸੀ.ਪੀ. ਸਕੀਮ ਅਤੇ ਹੋਰ ਕਈ ਮੰਗਾਂ ਪ੍ਰਤੀ ਸਰਕਾਰ ਦਾ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ 'ਤੇ ਮੁਲਾਜ਼ਮ-ਪੈਨਸ਼ਨਰ ਵਰਗ ਵਲੋਂ ਆਉਣ ਵਾਲੀ 13 ਨਵੰਬਰ ਚੱਬੇਵਾਲ ਵਿਧਾਨ ਸਭਾ ਉਪ-ਚੋਣ ਲਈ ਪੂਰੇ ਹਲਕੇ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਆਪਣੇ ਰੋਸ ਦਾ ਇਜ਼ਹਾਰ ਕੀਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ