JALANDHAR WEATHER

ਗੁਰਪ੍ਰੀਤ ਸਿੰਘ ਕਤਲਕਾਂਡ ਚ 3 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ - ਡੀ.ਜੀ.ਪੀ. ਗੌਰਵ ਯਾਦਵ

 ਚੰਡੀਗੜ੍ਹ, 18 ਅਕਤੂਬਰ - ਗੁਰਪ੍ਰੀਤ ਸਿੰਘ ਕਤਲਕਾਂਡ ਨੂੰ ਲੈ ਕੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਕਤਲਕਾਂਡ ਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਤਲਕਾਂਡ ਦਾ ਮਾਸਟਰਮਾਈਂਡ ਅਰਸ਼ ਡੱਲਾ ਹੈ। ਜਾਂਚ ਵਿਚ ਅੰਮ੍ਰਿਤਪਾਲ ਸਿੰਘ ਦਾ ਨਾਂਅ ਸਾਹਮਣੇ ਆਇਆ ਹੈ।  ਦੱਸ ਦੇਈਏ ਕਿ ਬੀਤੀ 9 ਅਕਤੂਬਰ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀਨੌਂ ਵਿਖੇ ਦਿਨ ਦਿਹਾੜੇ ਚਾਰ ਅਣਪਛਾਤੇ ਹਮਲਾਵਰਾਂ ਵਲੋਂ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ