ਕੈਨੇਡਾ: ਭਾਰਤ ਦੇ ਕੌਂਸਲੇਟ ਜਨਰਲ ਨੇ ਕੁਝ ਅਨੁਸੂਚਿਤ ਕੌਂਸਲਰ ਕੈਂਪਾਂ ਨੂੰ ਰੱਦ ਕਰਨ ਦਾ ਕੀਤਾ ਫ਼ੈਸਲਾ
ਟੋਰਾਂਟੋ, 7 ਨਵੰਬਰ- ਕੈਨੇਡਾ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਸੁਰੱਖਿਆ ਏਜੰਸੀਆਂ ਵਲੋਂ ਕਮਿਊਨਿਟੀ ਕੈਂਪ ਪ੍ਰਬੰਧਕਾਂ ਨੂੰ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਵਿਚ ਅਸਮਰੱਥਾ ਦੱਸਦਿਆਂ ਕੁਝ ਅਨੁਸੂਚਿਤ ਕੌਂਸਲਰ ਕੈਂਪਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।