22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਕਿਲ੍ਹਾ ਲਾਲ ਸਿੰਘ, (ਗੁਰਦਾਸਪੁਰ), 7 ਨਵੰਬਰ (ਬਲਬੀਰ ਸਿੰਘ)- ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲ੍ਹਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਚੰਦੂਮਾਝਾ ਦੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਗੁਆਂਢ ਰਹਿੰਦੇ ਨੌਜਵਾਨ ਵਲੋਂ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ਼ ਥਾਣਾ ਕਿਲ੍ਹਾ ਲਾਲ ਸਿੰਘ ਵਿਖੇ ਮੁਕੱਮਾ ਦਰਜ ਕਰ ਦਿੱਤਾ ਗਿਆ ਹੈ।