JALANDHAR WEATHER

ਸੈਨੇਟ ਚੋਣਾਂ ਦੀ ਮੰਗ ਨੂੰ ਲੈ ਪੰਜਾਬ ਯੂਨੀਵਰਸਿਟੀ ਪੁੱਜੇ ਆਗੂ

ਚੰਡੀਗੜ੍ਹ, 7 ਨਵੰਬਰ- ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਡਾ. ਦਲਜੀਤ ਸਿੰਘ ਚੀਮਾ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਮੌਕੇ ਬੋਲਦੇ ਹੋਏ ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਦੇ ਪੁਰਾਣੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਮੌਜੂਦਾ ਸਰਕਾਰਾਂ ਉਨ੍ਹਾਂ ਨੂੰ ਹੋਰ ਜ਼ਖ਼ਮ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੰਬੰਧੀ ਅਕਾਲੀ ਦਲ ਦਾ ਸਟੈਂਡ ਹਮੇਸ਼ਾ ਬਿਲਕੁੱਲ ਸਾਫ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿੱਦਿਅਕ ਅਦਾਰਿਆਂ ਨੂੰ ਤਬਾਹ ਕਰਨ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਵਿਰੁੱਧ ਸਾਨੂੰ ਸਾਰਿਆਂ ਨੂੰ ਇਕੱਠੇ ਖੜੇ ਹੋਣ ਦੀ ਜ਼ਰੂਰਤ ਹੈ ਤੇ ਇਸ ਲਈ ਅਕਾਲੀ ਦਲ ਹਮੇਸ਼ਾ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਗੱਲ ’ਤੇ ਕੇਂਦਰ ਨਾਲ ਸਮਝੌਤਾ ਨਹੀਂ ਕਰਾਂਗੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਸੰਘਰਸ਼ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਬਚਾਉਣ ਦੇ ਨਾਲ-ਨਾਲ ਪੰਜਾਬ ਦੇ ਬਾਕੀ ਹੱਕਾਂ ਨੂੰ ਵੀ ਬਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਤਾਕਤਾਂ ਵਲੋਂ ਜਾਣਬੁੱਝ ਕੇ ਪਹਿਲਾਂ ਪੰਜਾਬ ਨੂੰ ਰਾਜਧਾਨੀ ਤੋਂ ਵਿਰਵਾ ਰੱਖਿਆ ਗਿਆ, ਫਿਰ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਗਈ ਤੇ ਹੁਣ ਪੰਜਾਬ ਦੀ ਖੇਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ । ਇਸ ਕਰਕੇ ਅਸੀਂ ਸਾਰੇ ਇੱਕਮੁੱਠ ਹੋ ਕੇ ਤਕੜਾ ਸੰਘਰਸ਼ ਵਿੱਢੀਏ ਤੇ ਪੰਜਾਬ ਦੇ ਹੱਕਾਂ ‘ਤੇ ਪੈ ਰਹੇ ਡਾਕਿਆਂ ਨੂੰ ਠੱਲ੍ਹ ਪਾਈਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ