JALANDHAR WEATHER

ਚਾਬਹਾਰ ਬੰਦਰਗਾਹ ਪ੍ਰਾਜੈਕਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਦਾ ਬਿਆਨ

ਨਵੀਂ ਦਿੱਲੀ, 7 ਨਵੰਬਰ - ਚਾਬਹਾਰ ਬੰਦਰਗਾਹ ਪ੍ਰਾਜੈਕਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, 'ਵਿਦੇਸ਼ ਮੰਤਰਾਲੇ 'ਚ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ ਦੇ ਸੰਯੁਕਤ ਸਕੱਤਰ ਜੇ.ਪੀ. ਸਿੰਘ ਦੀ ਅਗਵਾਈ 'ਚ ਇਕ ਵਫ਼ਦ ਨੇ 4 ਅਤੇ 5 ਨਵੰਬਰ ਨੂੰ ਕਾਬੁਲ ਦਾ ਦੌਰਾ ਕੀਤਾ। ਦੌਰੇ ਦੌਰਾਨ, ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅਤੇ ਕਈ ਹੋਰ ਸੀਨੀਅਰ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ, ਨਾਲ ਹੀ ਇਸ ਬਾਰੇ ਵੀ ਚਰਚਾ ਕੀਤੀ ਕਿ ਅਫ਼ਗਾਨਿਸਤਾਨ ਵਿਚ ਵਪਾਰਕ ਭਾਈਚਾਰੇ ਦੁਆਰਾ ਬਰਾਮਦ-ਆਯਾਤ ਲੈਣ-ਦੇਣ ਲਈ ਚਾਬਹਾਰ ਬੰਦਰਗਾਹ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ। ਅਫ਼ਗਾਨਿਸਤਾਨ ਨੂੰ ਸਹਾਇਤਾ ਪ੍ਰਦਾਨ ਕਰਨਾ ਸਾਡੇ ਸਹਾਇਤਾ ਪ੍ਰੋਗਰਾਮ ਦਾ ਇਕ ਮਹੱਤਵਪੂਰਨ ਹਿੱਸਾ ਹੈ। ਹਾਲ ਹੀ ਦੇ ਸਮੇਂ ਵਿਚ ਅਸੀਂ ਸਹਾਇਤਾ ਲਈ ਕਾਫੀ ਕੁਝ ਭੇਜਿਆ ਹੈ । ਅਫ਼ਗਾਨਿਸਤਾਨ ਨਾਲ ਸਾਡੇ ਲੰਬੇ ਸਮੇਂ ਤੋਂ ਸੰਬੰਧ ਹਨ। ਇਹ ਰਿਸ਼ਤੇ ਸਾਡੀ ਅਗਵਾਈ ਕਰਦੇ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ