ਅਸੀਂ ਫਿਰ ਤੋਂ ਬੰਗਲਾਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ - ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 7 ਨਵੰਬਰ (ਏਜੰਸੀ) : ਭਾਰਤ ਨੇ ਬੰਗਲਾਦੇਸ਼ ਦੇ ਚਟਗਾਂਵ ਵਿਚ ਹਿੰਦੂ ਭਾਈਚਾਰੇ ਉੱਤੇ ਹੋਏ ਹਮਲਿਆਂ ਦੀ ਇਕ ਵਾਰ ਫਿਰ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਈਚਾਰੇ ਵਿਚ ਤਣਾਅ ਹੋਰ ਵਧੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਨਵੀਂ ਦਿੱਲੀ ਵਿਚ ਹਫ਼ਤਾਵਾਰੀ ਮੀਡੀਆ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ ਇਹ ਟਿੱਪਣੀ ਕੀਤੀ। ਜੈਸਵਾਲ ਨੇ ਕਿਹਾ, "ਅਸੀਂ ਦੇਖਿਆ ਹੈ ਕਿ ਬੰਗਲਾਦੇਸ਼ ਦੇ ਚਟਗਾਂਵ ਵਿਚ ਹਿੰਦੂ ਭਾਈਚਾਰੇ 'ਤੇ ਹਮਲੇ ਹੋਏ ਹਨ। ਉਨ੍ਹਾਂ ਦੀਆਂ ਜਾਇਦਾਦਾਂ ਨੂੰ ਲੁੱਟਿਆ ਗਿਆ ਹੈ, ਉਨ੍ਹਾਂ ਦੇ ਵਪਾਰਕ ਅਦਾਰਿਆਂ ਨੂੰ ਲੁੱਟਿਆ ਗਿਆ ਹੈ। ਇਹ ਹਿੰਦੂ ਧਾਰਮਿਕ ਸੰਗਠਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਤੋਂ ਬਾਅਦ ਹੋਇਆ ਹੈ।"