ਅਕਾਲਗੜ੍ਹ ਕਲਾਂ ਦੇ 18 ਸਾਲਾ ਨੌਜਵਾਨ ਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਗੁਰੂਸਰ ਸੁਧਾਰ (ਲੁਧਿਆਣਾ), 12 ਨਵੰਬਰ (ਜਗਪਾਲ ਸਿੰਘ ਸਿਵੀਆਂ)-ਨੇੜਲੇ ਪਿੰਡ ਅਕਾਲਗੜ੍ਹ ਕਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ (18 ਸਾਲ) ਪੁੱਤਰ ਮਲਕੀਤ ਸਿੰਘ ਵਲੋਂ ਘਰ 'ਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਸੰਬੰਧੀ ਸੁਧਾਰ ਪੁਲਿਸ ਦੇ ਏ. ਐਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਵਲੋਂ ਆਤਮ-ਹੱਤਿਆ ਵਰਗਾ ਖੌਫਨਾਕ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਹਾਲੇ ਤੱਕ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰੱਖੀ ਗਈ ਹੈ, ਜਿਸ ਦਾ ਕੱਲ੍ਹ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਦੀ ਘਟਨਾ ਨੂੰ ਲੈ ਕੇ ਪੂਰੇ ਅਕਾਲਗੜ੍ਹ ਕਲਾਂ ਇਲਾਕੇ 'ਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।