ਮੁੱਖ ਮੰਤਰੀ ਪੰਜਾਬ ਦੀ ਕਮਜ਼ੋਰੀ ਕਾਰਨ ਹਰਿਆਣਾ ਨੂੰ ਮਿਲੀ ਵੱਖਰੀ ਜ਼ਮੀਨ- ਰਾਜੇਵਾਲ
ਚੰਡੀਗੜ੍ਹ, 14 ਨਵੰਬਰ (ਅਜਾਇਬ ਸਿੰਘ ਔਜਲਾ)- ਅੱਜ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਪੰਜਾਬ ਦੀ ਰਾਜਧਾਨੀ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੀ ਤਿਆਰੀ ਇਸ ਗੱਲ ’ਤੇ ਮੋਹਰ ਲਗਾਉਂਦੀ ਹੈ ਕਿ ਪੰਜਾਬ ਦੇ ਪਿੰਡ ਉਜਾੜ ਕੇ ਬਣਾਈ ਗਈ ਰਾਜਧਾਨੀ ਪੰਜਾਬ ਦੇ ਹੱਥੋਂ ਖੋਹਣ ਦੀ ਸਾਜਿਸ਼ ਆਖ਼ਰੀ ਪੜਾਅ ਵਿਚ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕਮਜ਼ੋਰੀ ਕਾਰਨ ਹਰਿਆਣਾ ਨੂੰ ਵੱਖਰੀ ਜ਼ਮੀਨ ਦੀ ਅਲਾਟਮੈਂਟ ਹੋਈ ਹੈ।