ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕਰੇਗੀ ਅਮਾਨਤੁੱਲਾ ਖਾਨ ਸੰਬੰਧੀ ਸੁਣਵਾਈ
ਨਵੀਂ ਦਿੱਲੀ, 14 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਕਫ ਬੋਰਡ ਮਾਮਲੇ ’ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਰਿਹਾਅ ਕਰਨ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਅਦਾਲਤ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।