ਸ੍ਰੀ ਨਨਕਾਣਾ ਸਾਹਿਬ ਜਾ ਰਹੇ ਭਾਰਤੀ ਸਿੱਖ ਸ਼ਰਧਾਲੂਆਂ ਕੋਲੋਂ ਬੱਸਾਂ ਦਾ ਕਿਰਾਇਆ ਵਸੂਲਣਾ ਮੰਦਭਾਗਾ- ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਕੱਲ੍ਹ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਭਾਰਤੀ ਸਿੱਖ ਸ਼ਰਧਾਲੂਆਂ ਕੋਲੋਂ ਪਾਕਿਸਤਾਨ ਵਲੋਂ ਬੱਸਾਂ ਦਾ ਕਿਰਾਇਆ ਵਸੂਲਣ ਨੂੰ ਮੰਦਭਾਗਾ ਦੱਸਿਆ ਹੈ । ਉਨ੍ਹਾਂ ਕਿਹਾ ਕਿ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਤੇ ਦੋਵਾਂ ਦੇਸ਼ਾਂ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਣਾਲੀ ਸੁਖਾਲੀ ਹੋਣੀ ਚਾਹੀਦੀ ਹੈ।